top of page
Search

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਦਰਸ਼ਨ ਦੀਦਾਰੇ

  • Writer: SGS Bassian
    SGS Bassian
  • Dec 26, 2025
  • 1 min read

ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੱਸੀਆਂ (ਲੁਧਿਆਣਾ) ਦੀਆਂ 6ਵੀਂ ਕਲਾਸ, 9ਵੀਂ ਤੋਂ 12ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ, ਸ਼੍ਰੀ ਆਨੰਦਪੁਰ ਸਾਹਿਬ ਜੀ ਵਿਖੇ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਨ ਉਪਰੰਤ ਗੁਰੂ ਕਾ ਲੰਗਰ ਛਕਿਆ। ਸਿੱਖ ਇਤਿਹਾਸ ਨੂੰ ਰੂਪਮਾਨ ਕਰਦੇ ਵਿਰਾਸਤ ਏ ਖਾਲਸਾ ਦੇ ਦਰਸ਼ਨ ਦੀਦਾਰੇ ਕੀਤੇ।

ਵਾਪਸੀ ਸਮੇਂ ਗੁਰਦੁਆਰਾ ਸ਼੍ਰੀ ਪਾਤਾਲ ਪੁਰੀ ਸਾਹਿਬ, ਸ਼੍ਰੀ ਕੀਰਤਪੁਰ ਸਾਹਿਬ, ਸ਼੍ਰੀ ਭੱਠਾ ਸਾਹਿਬ ਰੋਪੜ ਅਤੇ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਵੀ ਦਰਸ਼ਨ ਕੀਤੇ।

ਪ੍ਰਿੰਸੀਪਲ ਸ. ਗੁਰਦੀਪ ਸਿੰਘ ਜੀ ਦੀ ਯੋਗ ਅਗਵਾਈ ਹੇਠ ਗਏ ਇਸ ਵਿੱਦਿਅਕ ਟੂਰ ਦੇ ਇੰਚਾਰਜ ਸ਼੍ਰੀਮਤੀ ਰਮਨੀਕ ਕੌਰ ਮੈਥ ਮਿਸਟ੍ਰੈੱਸ ਸਨ। ਇਹਨਾਂ ਨਾਲ ਸ਼੍ਰੀਮਤੀ ਕੁਲਵਿੰਦਰ ਕੌਰ ਲੈਕਚਰਾਰ ਪੰਜਾਬੀ, ਸ਼੍ਰੀਮਤੀ ਗੁਰਸ਼ਰਨਜੀਤ ਕੌਰ ਅੰਗਰੇਜ਼ੀ ਮਿਸਟ੍ਰੈੱਸ, ਮਿਸ ਸੀਮਾ ਰਾਣੀ ਹਿੰਦੀ ਮਿਸਟ੍ਰੈੱਸ, ਸ਼੍ਰੀ ਮਨਜੀਤ ਸਿੰਘ ਸਾਇੰਸ ਮਾਸਟਰ, ਸ਼੍ਰੀ ਜਸਵੰਤ ਸਿੰਘ ਸਕਿਉਰਟੀ ਟੀਚਰ, ਮਿਸ ਬੌਬੀ ਥਿੰਦ ਲਾਇਬ੍ਰੇਰੀਅਨ, ਮਿਸ ਡੌਲੀ ਬਾਂਸਲ ਅਤੇ ਸ਼੍ਰੀ ਹਰਪ੍ਰੀਤ ਸਿੰਘ ਕਲਰਕ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਦੌਰਾਨ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਨਾਲ ਨਾਲ ਉਹਨਾਂ ਦੀ ਸੁਚੱਜੇ ਢੰਗ ਨਾਲ ਦੇਖ ਭਾਲ ਕਰਦਿਆਂ ਟੂਰ ਨੂੰ ਸਫਲ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਪਾਇਆ।


 
 
 

Comments


bottom of page