ਮੁੱਖ ਮੰਤਰੀ ਵਿਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ।
- SGS Bassian
- Jul 11, 2024
- 1 min read
ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਵਿੱਚ ਵਿਗਿਆਨ ਵਿਸ਼ੇ ਵਿੱਚ ਰੁਚੀ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਸਪਾਂਸਰ ਸਕੀਮ “ਮੁੱਖ ਮੰਤਰੀ ਵਿਗਿਆਨ ਯਾਤਰਾ” ਦੇ ਤਹਿਤ “ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ” ਵਿਖੇ ਵਿਜ਼ਿਟ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਕੀਮ ਤਹਿਤ “ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੱਸੀਆਂ (ਲੁਧਿਆਣਾ) ਦੇ 9ਵੀਂ ਕਲਾਸ ਦੇ 50 ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਮਿਤੀ 10-07-2024 ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਗਿਆ ਜਿੱਥੇ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਸਬੰਧੀ ਬੇਹੱਦ ਰੌਚਕ ਅਤੇ ਵਿਲੱਖਣ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਡਾਇਨਾਸੋਰ ਪਾਰਕ ਵਿੱਚ ਖੁਬ ਆਨੰਦ ਮਾਣਿਆ।
ਇਸ ਵਿੱਦਿਅਕ ਟੂਰ ਦੀ ਅਗਵਾਈ ਸ਼੍ਰੀਮਤੀ ਬਲਵਿੰਦਰ ਕੌਰ ਬੱਸੀਆਂ (ਐੱਸ. ਐੱਸ. ਮਿਸਟ੍ਰੈੱਸ) ਵੱਲੋਂ ਕੀਤੀ ਗਈ ਅਤੇ ਉਹਨਾਂ ਦਾ ਸਹਿਯੋਗ ਸ਼੍ਰੀਮਤੀ ਰਮਨੀਕ ਕੌਰ (ਮੈਥ ਮਿਸਟ੍ਰੈੱਸ), ਸ. ਮਨਜੀਤ ਸਿੰਘ (ਸਾਇੰਸ ਮਾਸਟਰ) ਅਤੇ ਮਿਸ ਬੌਬੀ ਥਿੰਦ (ਲਾਇਬ੍ਰੇਰੀਅਨ) ਵੱਲੋਂ ਦਿੱਤਾ ਗਿਆ। ਪ੍ਰਿੰਸੀਪਲ ਸ. ਗੁਰਦੀਪ ਸਿੰਘ ਨੇ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਵੱਲੋਂ ਦਿੱਤੇ ਸਹਿਯੋਗ ਲਈ ਉਹਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਹਰ ਵਿੱਦਿਅਕ ਗਤੀਵਿਧੀ ਵਿੱਚ ਵਧ ਚੜ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਵਿੱਦਿਅਕ ਟੂਰ ਦੌਰਾਨ ਅਧਿਆਪਕਾਂ ਦੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।
ਤਸਵੀਰਾਂ ਦੀ ਜ਼ੁਬਾਨੀ :- ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਦਿਆਰਥੀ ਅਤੇ ਅਧਿਆਪਕ।
Comments